Punjabi Likari Forums
Sat Sri Akal

ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

View previous topic View next topic Go down

Announcement Re: ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

Post by preety kaur on Fri Oct 05, 2012 11:01 am

praying praying praying
avatar
preety kaur
super moderator
super moderator

Posts : 458
Reputation : 71
Join date : 01/05/2012
Age : 34
Location : mohali

Back to top Go down

Announcement ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

Post by Lucky1991 on Fri Oct 05, 2012 9:33 am

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
(ਅੰਗ ੭੧੭)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Lucky1991

Posts : 29
Reputation : 6
Join date : 28/05/2012
Age : 26
Location : Fresno,California,Usa

Back to top Go down

View previous topic View next topic Back to top


 
Permissions in this forum:
You cannot reply to topics in this forum